( 48 )

ਸਿਰੀਰਾਗੁ ਮਹਲਾ

Siree Raag, Fifth Mehl:

ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ

"My body and my wealth; my ruling power, my beautiful form and country-mine!"

ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ

You may have children, a wife and many mistresses; you may enjoy all sorts of pleasures and fine clothes.

ਹਰਿ ਨਾਮੁ ਰਿਦੈ ਵਸਈ ਕਾਰਜਿ ਕਿਤੈ ਲੇਖਿ ॥੧॥

And yet, if the Name of the Lord does not abide within the heart, none of it has any use or value. ||1||

ਮੇਰੇ ਮਨ ਹਰਿ ਹਰਿ ਨਾਮੁ ਧਿਆਇ

O my mind, meditate on the Name of the Lord, Har, Har.

ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ

Always keep the Company of the Holy, and focus your consciousness on the Feet of the Guru. ||1||Pause||

ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ

Those who have such blessed destiny written on their foreheads meditate on the Treasure of the Naam.

ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ

All their affairs are brought to fruition, holding onto the Guru's Feet.

ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥

The diseases of ego and doubt are cast out; they shall not come and go in reincarnation. ||2||

ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ

Let the Saadh Sangat, the Company of the Holy, be your cleansing baths at the sixty-eight sacred shrines of pilgrimage.

ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ

Your soul, breath of life, mind and body shall blossom forth in lush profusion; this is the true purpose of life.

ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥

In this world you shall be blessed with greatness, and in the Court of the Lord you shall find your place of rest. ||3||

ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ

God Himself acts, and causes others to act; everything is in His Hands.

ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ

He Himself bestows life and death; He is with us, within and beyond.

ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥

Nanak seeks the Sanctuary of God, the Master of all hearts. ||4||15||85||

ਸਿਰੀਰਾਗੁ ਮਹਲਾ

Siree Raag, Fifth Mehl:

ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ

The Guru is Merciful; we seek the Sanctuary of God.

ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ

Through the Teachings of the True Guru, all worldly entanglements are eliminated.

ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥

The Name of the Lord is firmly implanted within my mind; through His Ambrosial Glance of Grace, I am exalted and enraptured. ||1||

ਮਨ ਮੇਰੇ ਸਤਿਗੁਰ ਸੇਵਾ ਸਾਰੁ

O my mind, serve the True Guru.

ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਮਨਹੁ ਵਿਸਾਰੁ ਰਹਾਉ

God Himself grants His Grace; do not forget Him, even for an instant. ||Pause||

ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ

Continually sing the Glorious Praises of the Lord of the Universe, the Destroyer of demerits.

ਬਿਨੁ ਹਰਿ ਨਾਮ ਸੁਖੁ ਹੋਇ ਕਰਿ ਡਿਠੇ ਬਿਸਥਾਰ

Without the Name of the Lord, there is no peace. Having tried all sorts of ostentatious displays, I have come to see this.

ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥

Intuitively imbued with His Praises, one is saved, crossing over the terrifying world-ocean. ||2||

ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ

The merits of pilgrimages, fasts and hundreds of thousands of techniques of austere self-discipline are found in the dust of the feet of the Holy.

ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ

From whom are you trying to hide your actions? God sees all;

ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥

He is Ever-present. My God is totally pervading all places and interspaces. ||3||

ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ

True is His Empire, and True is His Command. True is His Seat of True Authority.

ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ

True is the Creative Power which He has created. True is the world which He has fashioned.

ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥

O Nanak, chant the True Name; I am forever and ever a sacrifice to Him. ||4||16||86||

ਸਿਰੀਰਾਗੁ ਮਹਲਾ

Siree Raag, Fifth Mehl:

ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ

Make the effort, and chant the Lord's Name. O very fortunate ones, earn this wealth.

ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥

In the Society of the Saints, meditate in remembrance on the Lord, and wash off the filth of countless incarnations. ||1||

ਮਨ ਮੇਰੇ ਰਾਮ ਨਾਮੁ ਜਪਿ ਜਾਪੁ

O my mind, chant and meditate on the Name of the Lord.

ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ਰਹਾਉ

Enjoy the fruits of your mind's desires; all suffering and sorrow shall depart. ||Pause||

ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ

For His sake, you assumed this body; see God always with you.

ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥

God is pervading the water, the land and the sky; He sees all with His Glance of Grace. ||2||

ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ

The mind and body become spotlessly pure, enshrining love for the True Lord.

ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥

One who dwells upon the Feet of the Supreme Lord God has truly performed all meditations and austerities. ||3||

ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ

The Ambrosial Name of the Lord is a Gem, a Jewel, a Pearl.

ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥

The essence of intuitive peace and bliss is obtained, O servant Nanak, by singing the Glories of God. ||4||17||87||