ਅੱਜ ਦਾ ਹੁਕਮਨਾਮਾ

ਅੰਗ ੬੭੭-੬੭੮

ਧਨਾਸਰੀਮਹਲਾ੫॥ਜਹਜਹਪੇਖਉਤਹਹਜੂਰਿਦੂਰਿਕਤਹੁਨਜਾਈ॥ਰਵਿਰਹਿਆਸਰਬਤ੍ਰਮੈਮਨਸਦਾਧਿਆਈ॥੧॥ਈਤਊਤਨਹੀਬੀਛੁੜੈਸੋਸੰਗੀਗਨੀਐ॥ਬਿਨਸਿਜਾਇਜੋਨਿਮਖਮਹਿਸੋਅਲਪਸੁਖੁਭਨੀਐ॥ਰਹਾਉ॥ਪ੍ਰਤਿਪਾਲੈਅਪਿਆਉਦੇਇਕਛੁਊਨਨਹੋਈ॥ਸਾਸਿਸਾਸਿਸੰਮਾਲਤਾਮੇਰਾਪ੍ਰਭੁਸੋਈ॥੨॥ਅਛਲਅਛੇਦਅਪਾਰਪ੍ਰਭਊਚਾਜਾਕਾਰੂਪੁ॥ਜਪਿਜਪਿਕਰਹਿਅਨੰਦੁਜਨਅਚਰਜਆਨੂਪੁ॥੩॥ਸਾਮਤਿਦੇਹੁਦਇਆਲਪ੍ਰਭਜਿਤੁਤੁਮਹਿਅਰਾਧਾ॥ਨਾਨਕੁਮੰਗੈਦਾਨੁਪ੍ਰਭਰੇਨਪਗਸਾਧਾ॥੪॥੩॥੨੭॥

ਧਨਾਸਰੀ ਮਹਲਾ

ਧਨਾਸਰੀ ਪੰਜਵੀਂ ਪਾਤਿਸ਼ਾਹੀ।

Dhanaasaree, Fifth Mehl:

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਜਾਈ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ ॥੧॥ ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਦੇਖਦਾ ਹਾਂ। ਤਹ = ਉੱਥੇ। ਹਜੂਰਿ = ਅੰਗ-ਸੰਗ, ਹਾਜ਼ਰ। ਕਤਹੁ ਜਾਈ = ਕਿਸੇ ਭੀ ਥਾਂ ਤੋਂ। ਜਾਈ = ਥਾਂ। ਰਵਿ ਰਹਿਆ = ਵੱਸ ਰਿਹਾ ਹੈ। ਸਰਬਤ੍ਰ ਮੈ = ਸਭਨਾਂ ਵਿਚ। ਮਨ = ਹੇ ਮਨ! ॥੧॥

Wherever I look, there I see Him present; He is never far away. He is all-pervading, everywhere; O my mind, meditate on Him forever. ||1||

ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ਰਹਾਉ

ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ ਰਹਾਉ॥ ਈਤ = ਇਸ ਲੋਕ ਵਿਚ। ਊਤ = ਪਰਲੋਕ ਵਿਚ। ਬੀਛੜੈ = ਵਿਛੁੜਦਾ। ਸੰਗੀ = ਸਾਥੀ। ਗਨੀਐ = ਸਮਝਣਾ ਚਾਹੀਦਾ ਹੈ। ਨਿਮਖ = ਅੱਖ ਝਮਕਣ ਜਿਤਨਾ ਸਮਾ। ਅਲਪ = ਛੋਟਾ, ਥੋੜਾ, ਹੋਛਾ। ਭਨੀਐ = ਆਖਣਾ ਚਾਹੀਦਾ ਹੈ ॥ਰਹਾਉ॥

He alone is called your companion, who will not be separated from you, here or hereafter. That pleasure, which passes away in an instant, is trivial. ||Pause||

ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਹੋਈ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ ॥੨॥ ਅਪਿਆਉ = ਰਸ ਆਦਿਕ ਖ਼ੁਰਾਕ। ਊਨ = ਕਮੀ, ਥੁੜ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ ॥੨॥

He cherishes us, and gives us sustenance; He does not lack anything. With each and every breath, my God takes care of His creatures. ||2||

ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ ॥੩॥ ਅਛਲ = ਜਿਸ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ। ਅਛੇਦ = ਜਿਸ ਨੂੰ ਵਿੰਨ੍ਹਿਆ ਨਾਹ ਜਾ ਸਕੇ। ਜਾ ਕਾ ਰੂਪੁ = ਜਿਸ ਦੀ ਹਸਤੀ। ਜਪਿ = ਜਪ ਕੇ। ਜਨ = ਸੇਵਕ, ਭਗਤ। ਆਨੂਪੁ = ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ॥੩॥

God is undeceiveable, impenetrable and infinite; His form is lofty and exalted. Chanting and meditating on the embodiment of wonder and beauty, His humble servants are in bliss. ||3||

ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੩॥੨੭॥ ਸਾ = ਉਹ {ਇਸਤ੍ਰੀ ਲਿੰਗ}। ਪ੍ਰਭ = ਹੇ ਪ੍ਰਭੂ! ਜਿਤੁ = ਜਿਸ (ਮਤਿ) ਦੀ ਰਾਹੀਂ। ਰੇਨ = ਧੂੜ। ਪਗ = ਪੈਰ ॥੪॥੩॥੨੭॥

Bless me with such understanding, O Merciful Lord God, that I might remember You. Nanak begs God for the gift of the dust of the feet of the Saints. ||4||3||27||